ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀ ਜਗਪ੍ਰੀਤ ਸਿੰਘ ( ਸੈਸ਼ਨ 2024-25) ਨੇ ਯੂਜੀਸੀ ਨੈੱਟ (JRF) ਦਾ ਇਮਤਿਹਾਨ ਪਹਿਲੀ ਕੋਸ਼ਿਸ਼ ਵਿੱਚ ਪਾਸ ਕਰਕੇ ਕਾਲਜ ਦਾ ਮਾਣ ਵਧਾਇਆ ।
ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਦੇਂਦਿਆ ਬੇਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਅਤੇ ਡਾ. ਹਰਮੀਤ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ।

