ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਸ਼ਹਿਰ ਵਿਖੇ ਪਹੁੰਚਣ ‘ਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਜੀ ਦੀ ਪ੍ਰਧਾਨਗੀ ਹੇਠ, ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ, ਬਟਾਲਾ ਵੱਲੋਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਥੇਦਾਰ ਸ੍ਰ. ਗੁਰਨਾਮ ਸਿੰਘ ਜੱਸਲ, ਜਥੇਦਾਰ ਸ੍ਰ.ਗੁਰਵਿੰਦਰਪਾਲ ਸਿੰਘ ਜੀ ਗੋਰਾ, ਮੈਂਬਰ ਅੰਤ੍ਰਿੰਗ ਕਮੇਟੀ ਜਥੇਦਾਰ ਸ੍ਰ. ਸੁਰਜੀਤ ਸਿੰਘ ਤੁਗਲਵਾਲ, ਡਾ. ਆਤਮਾ ਸਿੰਘ, ਡਾ. ਗੁਰਵੰਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਭਾਈ ਗੁਰਮੁਖ ਸਿੰਘ, ਭਾਈ ਸਿਮਰਜੀਤ ਸਿੰਘ, ਭਾਈ ਮਨਜੀਤ ਸਿੰਘ, ਪ੍ਰੋ. ਗੁਰਵਿੰਦਰ ਸਿੰਘ ਪ੍ਰੋ. ਵਿਸ਼ਵਜੀਤ ਸਿੰਘ ਤੋ ਇਲਾਵਾ ਵੱਖ ਵੱਖ ਬੁਲਾਰਿਆਂ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਬਿਰਤਾਂਤ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਦੀ ਭਰਵੀਂ ਹਾਜ਼ਰੀ ਨੇ ਇਹ ਸਾਬਤ ਕੀਤਾ ਕਿ ਨੌਜਵਾਨ ਪੀੜ੍ਹੀ ਆਪਣੇ ਅਮੀਰ ਸਿੱਖ ਇਤਿਹਾਸ ਨਾਲ ਪੂਰੀ ਸੁਹਿਰਦਤਾ ਜੁੜੀ ਹੋਈ ਹੈ ਅਤੇ ਆਪਣੀ ਗੌਰਵਮਈ ਵਿਰਾਸਤ ‘ਤੇ ਮਾਣ ਕਰਦੀ ਹੈ ।