Address
Jalandhar Road, Batala
Email
gnc.batala@yahoo.co.in
Phone Number
01871 - 229910
Events or News

Grand religious exhibition dedicated to Khalsa Sajna Diwas

Grand religious exhibition dedicated to Khalsa Sajna Diwas

Grand religious exhibition dedicated to Khalsa Sajna Diwas

ਬਟਾਲਾ/ ( ਸਟਾਫ਼ ਰਿਪੋਰਟਰ): ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।
ਸਿੱਖ ਵਿਰਸੇ ਦੀ ਪੇਸ਼ਕਾਰੀ ਪ੍ਰਦਰਸ਼ਨੀ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਅਤੇ ਸੰਗਤਾਂ ਨੂੰ ਸਿੱਖ ਧਰਮ ਦੇ ਲਾਸਾਨੀ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨਾ ਸੀ। ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਹ ਪ੍ਰਦਰਸ਼ਨੀ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ, ਗੁਰੂ ਸਾਹਿਬਾਨ ਦੇ ਜੀਵਨ ਫ਼ਲਸਫ਼ੇ ਅਤੇ ਸੂਰਬੀਰ ਜਰਨੈਲਾਂ ਦੀਆਂ ਕੁਰਬਾਨੀਆਂ ਨੂੰ ਬਹੁਤ ਹੀ ਖ਼ੂਬਸੂਰਤ ਮਾਡਲਾਂ, ਤੇਲ ਚਿੱਤਰਾਂ ਅਤੇ ਹੱਥ-ਲਿਖਤ ਚਾਰਟਾਂ ਰਾਹੀਂ ਪੇਸ਼ ਕੀਤਾ। ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਇਸ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ। ਵਿਦਿਆਰਥੀਆਂ ਵੱਲੋਂ ਬਣਾਏ ਗਏ ਇਤਿਹਾਸਕ ਅਸਥਾਨਾਂ ਦੇ ਮਾਡਲ ਖ਼ਾਸ ਖਿੱਚ ਦਾ ਕੇਂਦਰ ਰਹੇ। ਸੰਗਤਾਂ ਨੇ ਵਿਦਿਆਰਥੀਆਂ ਦੀ ਇਸ ਸਿਰਜਣਾਤਮਕ ਮਿਹਨਤ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਅਜਿਹੇ ਪ੍ਰੋਗਰਾਮਾਂ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ ਅਤੇ ਕਿਹਾ ਕਿ ਅਜਿਹੇ ਸਿੱਖ ਗੌਰਵ ਨਾਲ ਸੰਬਧਿਤ ਪ੍ਰੋਗਰਾਮ ਨਿਰੰਤਰ ਕਰਵਾਏ ਜਾਣ ਦੀ ਲੋੜ ; ਜਿਸ ਰਾਹੀਂ ਅਸੀਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸਹਾਈ ਹੋਵੇਗੇ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਾ ਸਿਰਫ਼ ਸਿੱਖੀ ਸਿਧਾਂਤਾਂ ਦਾ ਪ੍ਰਚਾਰ ਹੁੰਦਾ ਹੈ, ਸਗੋਂ ਵਿਦਿਆਰਥੀਆਂ ਅੰਦਰ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਗੌਰਵ ਅਤੇ ਜਾਗਰੂਕਤਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ਡਾ. ਗੁਰਬੀਰ ਸਿੰਘ ਬਰਾੜ, ਡਾ. ਹਰਮੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਮਖ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਪ੍ਰੀਤ ਕੌਰ, ਪ੍ਰੋ. ਨਰਿੰਦਰ ਕੌਰ, ਸ੍ਰ. ਕਸ਼ਮੀਰ ਸਿੰਘ, ਗੁਰਪਿੰਦਰ ਸਿੰਘ ਅਤੇ ਲਖਬੀਰ ਸਿੰਘ ਨਜਿੰਦਰਪਾਲ ਸਿੰਘ ਲਾਲੀ ਸਮੇਤ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

Written by:

Published on:

Category:

Share This Post
Categories