Address
Jalandhar Road, Batala
Email
gnc.batala@yahoo.co.in
Phone Number
01871 - 229910
Events or News

A special Gurmat program dedicated to the holy occasion of ‘Vaisakhi’

A special Gurmat program dedicated to the holy occasion of 'Vaisakhi'

A special Gurmat program dedicated to the holy occasion of 'Vaisakhi'

ਗੁਰੂ ਨਾਨਕ ਕਾਲਜ, ਬਟਾਲਾ ਵਿਖੇ 'ਖ਼ਾਲਸਾ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।  ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਖ਼ਾਲਸਾ ਪੰਥ ਦੀ ਸਿਰਜਣਾ ਦੇ ਮਹਾਨ ਇਤਿਹਾਸ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ, ਉੱਚੇ-ਸੁੱਚੇ ਇਖ਼ਲਾਕ ਅਤੇ ਮਾਨਵਤਾ ਦੀ ਸੇਵਾ ਦੇ ਮਾਰਗ ਨਾਲ ਜੋੜਨਾ ਰਿਹਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਆਪਣੇ ਗੌਰਵਮਈ ਸਿੱਖ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਅਤੇ ਸਿੱਖੀ ਦੇ ਪ੍ਰਸਾਰ ਤੇ ਪ੍ਰਚਾਰ ਲਈ ਸਾਰਥਿਕ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਯਾਦ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ।

Written by:

Published on:

Category:

Share This Post
Categories