ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸ਼ਹੀਦੀ ਭਾਈ ਤਾਰਾ ਸਿੰਘ ਵਾਂ ਅਤੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ. ਗੁਰਨਾਮ ਸਿੰਘ ਜੱਸਲ , ਸਿੱਖ ਸਕਾਲਰ ਡਾ.ਗੁਰਪ੍ਰੀਤ ਸਿੰਘ , ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਗੁਰਵਿੰਦਰ ਸਿੰਘ ਤੋ ਇਲਾਵਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਲਈ ਇਹ ਸੈਮੀਨਾਰ ਬਹੁਤ ਹੀ ਉਪਯੋਗੀ ਤੇ ਲਾਹੇਵੰਦ ਰਿਹਾ ।

